ਪੰਜਾਬ ਵਿੱਚ ਮਾਨਸੂਨ ਦੇ ਪਹਿਲੇ ਦੋ ਪੜਾਅ ਲੰਘਣ ਤੋਂ ਬਾਅਦ ਇੱਕ ਵਾਰ ਫੇਰ ਮਾਨਸੂਨ ਪੰਜਾਬ ਵਿੱਚ ਐਕਟਿਵ ਹੋਣ ਜਾ ਰਿਹਾ ਹੈ। ਜਿਸਦੇ ਚਲਦਿਆਂ ਅਗਸਤ ਮਹੀਨੇ ਦੀ ਸ਼ੁਰੂਆਤ ਮਾਨਸੂਨ ਬਰਸਾਤਾਂ ਨਾਲ ਹੋਣ ਜਾ ਰਹੀ ਹੈ। ਅਗਸਤ ਮਹੀਨੇ ਦੇ ਸ਼ੁਰੂਆਤੀ ਦਿਨ ਮੌਸਮ ਸੰਭਾਵਨਾ ਰਹੇਗਾ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਮਾਨਸੂਨ 1 ਅਗਸਤ ਤੋਂ ਐਕਟਿਵ ਹੋਣ ਜਾ ਰਿਹਾ ਹੈ। 1 ਅਗਸਤ ਤੋਂ ਲੈਕੇ 3 ਅਗਸਤ ਤੱਕ ਪੰਜਾਬ ਦੇ ਜਿਹੜੇ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਰਹੇਗੀ ਉਨਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ, ਪਟਿਆਲਾ, ਲੁਧਿਆਣਾ, ਬਰਨਾਲਾ,ਜਲੰਧਰ, ਗੁਰਦਾਸਪੁਰ,ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਆਦਿ ਪੰਜਾਬ ਦੇ ਹਿੱਸਿਆਂ ਵਿੱਚ 1 ਤੋਂ 3 ਅਗਸਤ ਦੇ ਵਿਚਕਾਰ ਦਰਮਿਆਨੀ ਤੋਂ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਰਹੇਗੀ।
0 Comments